ਨਵੀਂ ਦਿੱਲੀ, 2 ਜੁਲਾਈ
ਭਾਜਪਾ ਗੱਠਜੋੜ ਸਰਕਾਰ ਦੀ ਸੰਸਦੀ ਦਲ ਦੀ ਬੈਠਕ ਦੌਰਾਨ ਕੋਮੀ ਜਮਹੂਰੀ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੇ ਕਾਰਜਕਾਲ ਲਈ ਵਧਾਈ ਦਿੱਤੀ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਸੰਸਦ ਮੈਂਬਰਾਂ ਨੂੰ ਸੰਸਦ ਦੀ ਲੋਕਤੰਤਰੀ ਪ੍ਰਣਾਲੀ ਦੀ ਪਾਲਣਾ ਕਰਨ ਅਤੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਉਠਾਉਣ ਦੀ ਅਪੀਲ ਕੀਤੀ ਹੈ ।
ਐਨਡੀਏ ਦੇ ਸਾਂਸਦਾਂ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਰਿਜਿਜੂ ਨੇ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਭ ਨੂੰ ‘ਦੇਸ਼ ਦੀ ਸੇਵਾ’ ਦਾ ਮੰਤਰ ਦਿੱਤਾ ਹੈ ਅਤੇ ਦੇਸ਼ ਦੀ ਸੇਵਾ ਹਿਤ ਕੰਮ ਨੂੰ ਪ੍ਰਮੱਖਤਾ ਨਾਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੀਟਿੰਗ ਦੌਰਾਨ ਸੰਸਦ ਵਿਚ ਵਿਵਹਾਰ ਬਾਰੇ ਵੀ ਸਮੂਹ ਮੈਂਬਰਾਂ ਦਾ ਮਾਰਗ ਦਰਸ਼ਨ ਕੀਤਾ । -ਏਐੱਨਆਈ