ਚੰਡੀਗੜ੍ਹ, 2 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੰਡੀਗੜ੍ਹ ਦੇ ਪਾਰਟੀ ਦਫਤਰ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਸ੍ਰੀ ਬਾਦਲ ਵੱਲੋਂ ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਬੀਸੀ ਵਿੰਗ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਇਹ ਪਤਾ ਲੱਗਿਆ ਹੈ ਕਿ ਇਸ ਮੀਟਿੰਗ ਵਿਚ ਪਾਰਟੀ ਵਿਚ ਵਧੇ ਵਿਵਾਦ ਤੇ ਬਾਗੀ ਧੜੇ ਦੀਆਂ ਕਾਰਵਾਈਆਂ ’ਤੇ ਵੀ ਚਰਚਾ ਕੀਤੀ ਜਾਵੇਗੀ।