ਪਟਿਆਲਾ: ਜ਼ਿਲ੍ਹਾ ਪਟਿਆਲਾਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਚਾਹਵਾਨ ਲੜਕੇ ਅਤੇ ਲੜਕੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਏਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਵੱਲੋਂ ਅਗਨੀਵੀਰ (ਵਾਯੂ) ਦੀ ਅਸਾਮੀ ਦੀ ਭਰਤੀ(ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ ਅਤੇ ਲਦਾਖ਼) ਲਈ ਅਪਲਾਈ ਕਰਨ ਦੀ ਮਿਤੀ 8 ਜੁਲਾਈ ਤੋਂ 28 ਜੁਲਾਈ 2024 ਤੱਕ ਹੈ। ਵਾਯੂ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਅਸਾਮੀ ਦੀ ਭਰਤੀ ਲਈ ਯੋਗ ਅਤੇ ਚਾਹਵਾਨ ਪ੍ਰਾਰਥੀ https://agnipathvayu.cdac.in ਲਿੰਕ ’ਤੇ ਆਨਲਾਈਨ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। -ਪੱਤਰ ਪ੍ਰੇਰਕ