ਮਸਤੂਆਣਾ ਸਾਹਿਬ: ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਸੇਵਕ ਸੰਤ ਤ੍ਰਿਲੋਕ ਸਿੰਘ ਜੀ ਲੱਡਾ ਵਾਲੇ ਦਾ ਅੱਜ ਦੇਹਾਂਤ ਹੋ ਗਿਆ। ਸੰਤ ਤ੍ਰਿਲੋਕ ਸਿੰਘ ਲੱਡਾ ਪਿਛਲੇ ਲੰਬੇ ਸਮੇਂ ਤੋਂ ਪਿੰਡ ਲੱਡਾ ਦੇ ਗੁਰਦੁਆਰਾ ਸਾਹਿਬ ਵਿਖੇ ਆਪਣੀ ਸੇਵਾਵਾਂ ਨਿਭਾਉਂਦੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣਾ ’ਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੰਤ ਸੇਵਕ ਜਥਾ ਬਹਿੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ ਬੁੰਗਾ ਮਸਤੂਆਣਾ ਸਾਹਿਬ ਸਣੇ ਸੰਗਤ ਨੇ ਦੁੱਖ ਸਾਂਝਾ ਕੀਤਾ। ਸੰਤ ਤ੍ਰਿਲੋਕ ਸਿੰਘ ਲੱਡਾ ਦਾ ਅੰਤਿਮ ਸੰਸਕਾਰ 3 ਜੁਲਾਈ ਨੂੰ ਕੀਤਾ ਜਾਵੇਗਾ। -ਪੱਤਰ ਪ੍ਰੇਰਕ