ਫ਼ਤਹਿਗੜ੍ਹ (ਨਿੱਜੀ ਪੱਤਰ ਪ੍ਰੇਰਕ):
ਸਾਹਿਬ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ, ਸਿਆਸੀ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਬਾਦਲ ਪਰਿਵਾਰ ਜਾਂ ਬਾਗ਼ੀ ਧੜੇ ਦਾ ਕੋਈ ਵੀ ਆਗੂ ਅਕਾਲੀ ਦਲ ਜਾਂ ਕੌਮ ਦੀ ਅਗਵਾਈ ਕਰਨ ਦੇ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ 31 ਮਾਰਚ 1996 ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਵਾਰਥ ਲਈ ਕੌਮ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਵਿਲੱਖਣ, ਅਣਖ ਅਤੇ ਗ਼ੈਰਤ ਵਾਲੀ ਪਛਾਣ ਨੂੰ ਖ਼ਤਮ ਕਰ ਕੇ ਭਾਜਪਾ-ਆਰਐੱਸਐੱਸ ਵਰਗੀਆਂ ਜਮਾਤਾਂ ਦੀ ਕਥਿਤ ਗ਼ੁਲਾਮੀ ਨੂੰ ਪ੍ਰਵਾਨ ਕਰ ਕੇ ਵਿਚਰਨਾ ਸ਼ੁਰੂ ਕਰ ਦਿੱਤਾ ਸੀ, ਉਸੇ ਸਮੇਂ ਤੋਂ ਹੀ ਸੂਬੇ, ਪੰਜਾਬੀਅਤ, ਪੰਜਾਬੀ ਅਤੇ ਸਿੱਖ ਕੌਮ ਨਾਲ ਵੱਡੇ ਵਿਤਕਰੇ ਅਤੇ ਜੁਲਮ ਹੋ ਰਹੇ ਹਨ।