ਪੱਤਰ ਪ੍ਰੇਰਕ
ਮਾਨਸਾ, 2 ਜੁਲਾਈ
ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਇੱਕ ਵਿਅਕਤੀ ਨੇ ਸਿਰ ਵਿੱਚ ਕਹੀ ਮਾਰ ਕੇ ਪਤਨੀ ਦਾ ਕਤਲ ਕਰ ਦਿੱਤਾ। ਥਾਣਾ ਸਦਰ ਮਾਨਸਾ ਦੀ ਪੁਲੀਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਔਰਤ ਦੋ ਬੱਚਿਆਂ ਦੀ ਮਾਂ ਸੀ, ਉਸ ਦਾ ਪਤੀ ਬਿੱਕਰ ਸਿੰਘ ਕਿਸੇ ਕੋਲ ਸੀਰੀ ਵਜੋਂ ਕੰਮ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਕਲਾਂ ਦੀ ਵੀਰਪਾਲ ਕੌਰ (36) ਦਾ ਆਪਣੇ ਪਤੀ ਬਿੱਕਰ ਸਿੰਘ ਨਾਲ ਤਕਰਾਰ ਰਹਿੰਦਾ ਸੀ, ਦੋਨਾਂ ਵਿੱਚ ਮੰਗਲਵਾਰ ਦੀ ਸਵੇਰ ਤਕਰਾਰ ਵਧ ਗਿਆ ਅਤੇ ਉਸ ਨੇ ਆਪਣੀ ਪਤਨੀ ਦੇ ਸਿਰ ਵਿੱਚ ਕਹੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਸਦਰ ਮਾਨਸਾ ਦੇ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਬਿੱਕਰ ਸਿੰਘ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ’ਚ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।