ਪੱਤਰ ਪ੍ਰੇਰਕ
ਮਾਨਸਾ, 3 ਜੁਲਾਈ
ਪਿੰਡ ਕੋਟਲੀ ਕਲਾਂ ਵਿਚ ਕੱਲ੍ਹ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦੇ ਸਿਰ ਵਿੱਚ ਕਹੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਨਵੇਂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਕਸੂਰਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ। ਡੀਐੱਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਭਰਾ ਅਮਰੀਕ ਸਿੰਘ ਨਿਵਾਸੀ ਬਖੌਰਾ ਖੁਰਦ ਜ਼ਿਲ੍ਹਾ ਸੰਗਰੂਰ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਬਿੱਕਰ ਸਿੰਘ, ਸੱਸ ਜੂਲੋ ਕੌਰ ਅਤੇ ਦਿਓਰ ਉਪਰ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਉਸਦਾ ਜੀਜਾ ਬਿੱਕਰ ਸਿੰਘ, ਉਸ ਦੀ ਭੈਣ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ।