ਪੱਤਰ ਪ੍ਰੇਰਕ
ਅਬੋਹਰ, 3 ਜੁਲਾਈ
ਥਾਣਾ ਸਦਰ ਦੇ ਇੰਚਾਰਜ ਦਵਿੰਦਰ ਸਿੰਘ, ਏਐਸਆਈ ਲੇਖਰਾਜ ਤੇ ਕੁਲਦੀਪ ਸਿੰਘ ਆਧਾਰਿਤ ਪੁਲੀਸ ਪਾਰਟੀ ਨੇ ਪਿੰਡ ਦੇ ਕਿਸਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੁਲਜ਼ਮ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਦੇ ਇੱਕ ਕਿਸਾਨ ਨੇ ਜ਼ਮੀਨੀ ਝਗੜੇ ਨੂੰ ਲੈ ਕੇ ਕੁਝ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਭਟਵਿੰਦਰ ਸਿੰਘ ਦੇ ਬਿਆਨਾਂ ’ਤੇ ਬੂਟਾ ਸਿੰਘ, ਹਰਸੰਗੀਤ ਸਿੰਘ, ਸੁਖਰਾਮ, ਕੁਲਵੰਤ ਸਿੰਘ ਉਰਫ ਕਾਂਤਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਥਾਣਾ ਸਦਰ ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।