ਧਾਰੀਵਾਲ:
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘਟਣ ਕਰਕੇ 600 ਤੋਂ ਵੱਧ ਸਕੂਲ ਮੁਖੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਦਾਸਪੁਰ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਫਤਰ ਵਿਖੇ ਸੀਨੀਅਰ ਸਹਾਇਕ ਪ੍ਰਬੋਧ ਕੁਮਾਰ ਰਾਹੀਂ ਮੰਗ ਪੱਤਰ ਸੌਂਪ ਕੇ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ ਗਈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਕੁਲਦੀਪ ਪੁਰੋਵਾਲ, ਅਨਿਲ ਕੁਮਾਰ, ਮੰਗਲਦੀਪ, ਜੋਤ ਪਰਕਾਸ਼ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘਟਣ ਲਈ ਸਰਕਾਰਾਂ ਦੀਆਂ ਨੀਤੀਆਂ ਜ਼ਿੰਮੇਵਾਰ ਹਨ। -ਪੱਤਰ ਪ੍ਰੇਰਕ