ਨਵੀਂ ਦਿੱਲੀ
ਸੀਬੀਆਈ ਦੇ ਡਾਇਰੈਕਟਰ ਪ੍ਰਵੀਨ ਸੂਦ ਨੇ ਅੱਜ ਕਿਹਾ ਕਿ ਕੇਂਦਰੀ ਏਜੰਸੀ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਲਾਗੂ ਹੋਏ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਨੂੰ ਅਮਲ ਵਿੱਚ ਲਿਆਉਣ ਲਈ ਸੂਬਿਆਂ ਤੇ ਹੋਰ ਧਿਰਾਂ ਦੀ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਤਿੰਨ ਨਵੇਂ ਕਾਨੂੰਨਾਂ ਨੂੰ ਕਾਮਯਾਬੀ ਨਾਲ ਲਾਗੂ ਕਰਨ ਲਈ ਕਾਨੂੰਨ ਮੰਤਰਾਲੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਸੂਦ ਨੇ ਗਾਜ਼ੀਆਬਾਦ ਸਥਿਤ ਸੀਬੀਆਈ ਅਕਾਦਮੀ ’ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਏਜੰਸੀ ਤੇ ਕਾਨੂੰਨ ਮੰਤਰਾਲਾ ਜਾਂਚ ਦੇ ਨਾਲ ਨਾਲ ਮੁਕੱਦਮਿਆਂ ਦੇ ਅਮਲ ’ਚ ਤੇਜ਼ੀ ਲਿਆਉਣ ਲਈ ਮਿਲ ਕੇ ਕੰਮ ਕਰ ਰਹੇ ਹਨ। ਸਮਾਗਮ ’ਚ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ 39 ਸੀਬੀਆਈ ਕਰਮੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲੀਸ ਮੈਡਲ (ਪੀਪੀਐੱਮ) ਅਤੇ ਸ਼ਲਾਘਾਯੋਗ ਸੇਵਾ ਲਈ ਭਾਰਤੀ ਪੁਲੀਸ ਮੈਡਲ (ਆਈਪੀਐੱਮ) ਦਿੱਤੇ। -ਪੀਟੀਆਈ