ਹਤਿੰਦਰ ਮਹਿਤਾ
ਜਲੰਧਰ, 5 ਜੁਲਾਈ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਘਰ ਘਰ ਜਾ ਕੇ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਲਈ ਵੋਟਾਂ ਮੰਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਕਾਰਜ ਸਿਰਫ਼ ਆਮ ਆਦਮੀ ਪਾਰਟੀ ਹੀ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ ਤੇ ਕਈ ਕੰਮ ਤਾਂ ਲੋਕਾਂ ਦੇ ਘਰ ਬੈਠੇ ਹੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੇ ਹਨ ਪਰ ਵਿਰੋਧੀ ਪਾਰਟੀ ਉਨ੍ਹਾਂ ਨੂੰ ਕੰਮ ਕਰਨ ਨਹੀਂ ਦੇ ਰਹੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿੰਦਰ ਭਗਤ ਇੱਕ ਸੱਚੇ ਤੇ ਨੇਕ ਦਿਲ ਇਨਸਾਨ ਹਨ। ਇਸ ਲਈ ਇਹ ਵੋਟਾਂ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਜ਼ਰੂਰ ਭੇਜਣਗੇ। ਇਸ ਮੌਕੇ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਨੇ ਡਾ. ਬਲਜੀਤ ਕੌਰ ਨੂੰ ਯਕੀਨ ਦਵਾਇਆ ਕਿ ਉਹ ਮਹਿੰਦਰ ਭਗਤ ਦੇ ਹੱਕ ਵਿਚ ਵੋਟ ਦੇ ਨਾਲ ਨਾਲ ਚੋਣ ਪ੍ਰਚਾਰ ਵੀ ਕਰਨਗੇ।