ਲੁਧਿਆਣਾ, 6 ਜੁਲਾਈ
ਇਥੋਂ ਦੇ ਸਿਵਲ ਲਾਈਨਜ਼ ਖੇਤਰ ਵਿੱਚ ਇੱਕ ਦੁਕਾਨ ਵਿਚ ਭਿਆਨਕ ਅੱਗ ਲੱਗਣ ਕਾਰਨ ਸਮਾਨ ਸੜ ਗਿਆ।। ਦਮਕਲ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਛੇ ਦਮਕਲ ਗੱਡੀਆਂ ਨੂੰ ਕਰੀਬ 2 ਘੰਟੇ ਲੱਗ ਗਏ, ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਅੱਗ ਲੱਗਣ ਕਾਰਨ ਦੁਕਾਨ ਦਾ ਸਮਾਨ ਪਰਸ, ਬੈਗ, ਸਕੂਲ ਬੈਗ ਆਦਿ ਸੜ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ।-ਪੀਟੀਆਈ