ਨਵੀਂ ਦਿੱਲੀ
ਦਿੱਲੀ ਦੀ ਇੱਕ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਅੱਜ 16 ਜੁਲਾਈ ਤੱਕ ਵਧਾ ਦਿੱਤੀ । ਬਿਭਵ ਕੁਮਾਰ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਅਧਿਕਾਰਤ ਰਿਹਾਇਸ਼ ’ਤੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲਾ ਕਰਨ ਦਾ ਦੋਸ਼ ਹੈ। ਬਿਭਵ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਸਾਹਮਣੇ ਪੇਸ਼ ਕੀਤਾ ਗਿਆ ਜਿਨ੍ਹਾਂ ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ। ਕੁਮਾਰ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਉਸੇ ਦਿਨ ਪੰਜ ਦਿਨ ਲਈ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਸੀ। -ਪੀਟੀਆਈ