ਪਟਿਆਲਾ (ਪੱਤਰ ਪ੍ਰੇਰਕ): ਅੱਜ ਸਰਕਾਰੀ ਐਲੀਮੈਂਟਰੀ ਸਕੂਲ ਚਨਾਰਥਲ ਕਲਾਂ ਦੇ ਵਿਦਿਆਰਥੀਆਂ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੇਵਾਮੁਕਤ ਪ੍ਰੋ. ਗੁਰਿੰਦਰ ਕੌਰ ਅਤੇ ਡਾ. ਗਿਆਨ ਸਿੰਘ ਵੱਲੋਂ 5 ਲੱਖ ਰੁਪਏ ਦੀ ਐੱਫਡੀ ਕਰਵਾਈ ਗਈ, ਜਿਸ ਦੇ ਵਿਆਜ ਵਿੱਚੋਂ ਹਰ ਸਾਲ ਪੰਜਵੀਂ ਜਮਾਤ ਦੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ। ਬੱਚਿਆਂ ਅਤੇ ਅਧਿਆਪਕਾਂ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਡਾ. ਬਲਵਿੰਦਰ ਸਿੰਘ ਟਿਵਾਣਾ ਸੇਵਾਮੁਕਤ ਪ੍ਰੋਫੈਸਰ ਅਰਥ ਵਿਗਿਆਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।