ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਜੁਲਾਈ
ਹਲਕਾ ਲਾਡਵਾ ਵਿੱਚ ਜਜਪਾ ਨੂੰ ਵੱਡਾ ਝਟਕਾ ਲੱਗਾ ਹੈ। ਲਾਡਵਾ ਦੇ ਵਿਧਾਇਕ ਮੇਵਾ ਸਿੰਘ ਦੇ ਯਤਨਾਂ ਨਾਲ ਜਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਜੈ ਸਿੰਘ ਸੰਘੋਰ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸੁਨਾਰੀਆਂ, ਜਨਰਲ ਸਕੱਤਰ ਗੁਰਦੇਵ ਸਿੰਘ ਸੰਧੂ ਕਾਲਵਾ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਸੁਮਿਤ ਭਗਵਾਨਪੁਰ ਤੇ ਮਹੂਆ ਖੇੜੀ ਦੇ ਸਾਬਕਾ ਸਰਪੰਚ ਰਾਮ ਕਰਨ ਇਨੈਲੋ ਛੱਡ ਕੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਦੀ ਅਗਵਾਈ ’ਚ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਦੀਪੇਂਦਰ ਹੁੱਡਾ ਤੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਵਿਧਾਇਕ ਮੇਵਾ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਵਿਚ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਯਕੀਨੀ ਬਣੇਗੀ।