ਸਿਰਸਾ:
ਇੱਥੇ ਮਿਨੀ ਸਕੱਤਰੇਤ ਵਿੱਚ ਸਮਾਧਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਕੈਂਪ ਵਿੱਚ ਕੁੱਲ 114 ਸ਼ਿਕਾਇਤਾਂ ਨਿਬੇੜਾ ਕੀਤਾ ਗਿਆ। ਜ਼ਿਆਦਾਤਰ ਸ਼ਿਕਾਇਤਾਂ ਪਰਿਵਾਰਕ ਸ਼ਨਾਖਤੀ ਕਾਰਡ, ਰਾਸ਼ਨ ਕਾਰਡ, ਬਿਜਲੀ, ਪੀਣ ਵਾਲੇ ਪਾਣੀ, ਪੁਲੀਸ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਆਦਿ ਨਾਲ ਸਬੰਧਤ ਸਨ। ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ