ਜਲੰਧਰ:
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀਸੀਏ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਨੈ ਨੇ 10 ਵਿਚੋਂ 8.73 ਸੀਜੀਪੀਏ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ