ਫਿਲੌਰ:
ਸਰਕਾਰੀ ਸੈਕੰਡਰੀ ਸਕੂਲ ਮੁਠੱਡਾ ਖੁਰਦ ਦੇ ਚਾਰ ਵਿਦਿਆਰਥੀਆਂ ਨੇ ਵਜ਼ੀਫ਼ੇ ਦੀ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੀ ਐੱਸਐੱਮਸੀ ਕਮੇਟੀ ਮੈਂਬਰ ਮਲਕੀਤ ਸਿੰਘ ਮਾਣੀ ਨੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਪਾਸ ਕਰਨ ਵਾਲੇ ਚਰਨਪ੍ਰੀਤ ਕੌਰ, ਅਨਮੋਲ ਪ੍ਰੀਤ ਕੌਰ, ਹਰਸ਼ਿਤ ਹੀਰ, ਪ੍ਰੀਤ ਮੈਹਿਮੀ ਵਿਦਿਆਰਥੀਆਂ ਨੂੰ ਇਸ ਦੀ ਤਿਆਰੀ ਕਰਵਾਉਣ ਵਾਲੀ ਅਧਿਆਪਕਾ ਰਮਨਦੀਪ ਕੌਰ ਨੂੰ ਵੀ ਪੰਜ ਹਜ਼ਾਰ ਰੁਪਏ ਹੌਸਲਾ-ਅਫਜ਼ਾਈ ਵਜੋਂ ਦਿੱਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ, ਡਾ. ਲਖਵੀਰ ਚੰਦ ਸਮੂਹ ਸਟਾਫ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ