ਜੰਮੂ, 9 ਜੁਲਾਈ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉੱਪਰਲੇ ਜੰਗਲੀ ਇਲਾਕੇ ਵਿੱਚ ਅੱਜ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁੁਕਾਬਲੇ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਸਖ਼ਤ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਅਪਰੇਸ਼ਨ ਉਕਤ ਇਲਾਕੇ ’ਚ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਹ ਮਿਲਣ ਮਗਰੋਂ ਸ਼ੁਰੂ ਕੀਤਾ ਗਿਆ ਸੀ। ਡੋਡਾ ਜ਼ਿਲ੍ਹੇ ’ਚ ਇਹ ਮੁਕਾਬਲਾ ਦਹਿਸ਼ਤਗਰਦਾਂ ਵੱਲੋਂ ਕਠੂਆ ’ਚ ਸੁਰੱਖਿਆ ਬਲਾਂ ਦੇ ਕਾਫਲੇ ’ਤੇ ਘਾਤ ਲਾ ਕੇ ਕੀਤੇ ਹਮਲੇ ਤੋਂ ਇੱਕ ਦਿਨ ਬਾਅਦ ਹੋਇਆ ਹੈ। ਲੰਘੇ ਦਿਨ ਹੋਏ ਦਹਿਸ਼ਤੀ ਹਮਲੇ ’ਚ ਇੱਕ ਜੇਸੀਓ ਸਣੇ ਪੰਜ ਜਵਾਨ ਸ਼ਹੀਦ ਹੋ ਗਏ ਸਨ। -ਪੀਟੀਆਈ