ਚੰਡੀਗੜ੍ਹ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਪ੍ਰਦੀਪ ਛਾਬੜਾ (65) ਦਾ ਅੱਜ ਪੀਜੀਆਈ ਵਿੱਚ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਦੀਪ ਛਾਬੜਾ ਦਾ ਸਸਕਾਰ ਅੱਜ ਸ਼ਾਮ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੇ ਪਿੱਛੇ ਪਰਿਵਾਰ ’ਚ ਦੋ ਧੀਆਂ ਹਨ। ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।