ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 10 ਜੁਲਾਈ
ਜ਼ਿਲ੍ਹਾ ਪੁਲੀਸ ਨੇ ਸੜਕ ਸੁਰੱਖਿਆ ਨੂੰ ਲਾਜ਼ਮੀ ਕਰਨ ਲਈ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 150 ਵਾਹਨ ਚਾਲਕਾਂ ਦੇ ਚਲਾਨ ਕੀਤੇ। ਪੁਲੀਸ ਬੁਲਾਰੇ ਨੇ ਦੱਸਿਆ ਕਿ ਵਾਹਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਵਾਹਨਾਂ ਲਈ ਲੇਨ ਡਰਾਈਵਿੰਗ ਨਿਰਧਾਰਤ ਕਰਨ ਲਈ ਜ਼ਿਲ੍ਹਾ ਪੁਲੀਸ ਕਪਤਾਨ ਜਸ਼ਨਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ 150 ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਬੱਸ ਸਟੈਂਡ, ਆਟੋ ਸਟੈਂਡ, ਟਰੱਕ ਯੂਨੀਅਨ ਤੇ ਸਿੱਖਿਆ ਸੰਸਥਾਵਾਂ ਵਿੱਚ ਜਾ ਕੇ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ।