ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 11 ਜੁਲਾਈ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਰਾਜਸਥਾਨ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਦੇ ਮੁੱਖ ਸੇਵਾਦਾਰ ਤੇਜਿੰਦਰਪਾਲ ਸਿੰਘ ਟਿੰਮਾ ਦੇ ਖ਼ਿਲਾਫ਼ ਗੰਗਾਨਗਰ ਪੁਲੀਸ ਵਲੋਂ ਦੇਸ਼ ਧਰੋਹ ਦਾ ਮੁਕੱਦਮਾ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਲਈ ਸਿੱਖਾਂ ਨੇ ਸਭ ਤੋਂ ਵਧ ਕੁਰਬਾਨੀਆਂ ਕੀਤੀਆਂ ਹਨ ਪਰ ਫਿਰ ਵੀ ਭਾਰਤ ਦੇ ਅੰਦਰ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰਪਾਲ ਸਿੰਘ ਟਿੰਮਾ ’ਤੇ ਕੀਤਾ ਗਿਆ ਪਰਚਾ ਤੁਰੰਤ ਰੱਦ ਕੀਤਾ ਜਾਵੇ।