ਗੜ੍ਹਸ਼ੰਕਰ:
ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿੱਚ ਕਾਲਜ ਦੇ ਪ੍ਰਕਾਸ਼ਕਾਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ 2024-25 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਕਿਹਾ ਕਿ ਇਹ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮੀ ਕਾਲਜਾਂ ’ਚ ਸ਼ੁਮਾਰ ਹੈ ਜਿੱਥੋਂ ਸਿੱਖਿਆ ਹਾਸਿਲ ਕਰਕੇ ਬੱਚੇ ਦੇਸ਼ਾਂ ਵਿਦੇਸ਼ਾਂ ਵਿੱਚ ਉੱਚ ਮੁਕਾਮ ਹਾਸਿਲ ਕਰ ਚੁੱਕੇ ਹਨ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਕਾਲਜ ਵਿਚ ਚੱਲ ਰਹੇ ਕੋਰਸਾਂ ਬਾਰੇ ਜਾਣਕਾਈ ਸਾਂਝੀ ਕੀਤੀ ਅਤੇ ਵਿਦਿਆਰਥੀਆ ਨੂੰ ਗ੍ਰੈਜੂਏਟ ਅਤੇ ਪੋਸਟ ਗਰੈਜੂਏਟ ਦੇ ਕੋਰਸਾਂ ਵਿੱਚ ਦਾਖਿਲ ਹੋਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ