ਨਵੀਂ ਦਿੱਲੀ, 12 ਜੁਲਾਈ
ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਜ਼ਫ਼ਰਾਬਾਦ ਮੈਟਰੋ ਸਟੇਸ਼ਨ ਨਜ਼ਦੀਕ ਕਾਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਿਆਂ ਟ੍ਰੈਫਿਕ ਪੁਲੀਸ ਦੇ ਅਧਿਕਾਰੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਏਐੱਨਆਈ