ਨਵੀਂ ਦਿੱਲੀ, 12 ਜੁਲਾਈ
ਕੌਮੀ ਰਾਜਧਾਨੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ 25 ਜੁਲਾਈ ਤੱਕ ਵਧਾ ਦਿੱਤੀ। ਇਸ ਮਾਮਲੇ ਦੀ ਜਾਂਚ ਸੀਬੀਆਈ ਕਰ ਰਹੀ ਹੈ। ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਅੱਗੇ ਪੇਸ਼ ਕੀਤਾ ਗਿਆ। ਉਹ ਆਪਣੀ ਨਿਆਂਇਕ ਹਿਰਾਸਤ ਦਾ ਸਮਾਂ ਖ਼ਤਮ ਹੋਣ ’ਤੇ ਸੀਬੀਆਈ ਅਤੇ ਈਡੀ ਦੇ ਮਾਮਲਿਆਂ ਦੇ ਸਬੰਧ ਵਿੱਚ ਅਦਾਲਤ ’ਚ ਪੇਸ਼ ਹੋਏ। -ਪੀਟੀਆਈ