ਨਵੀਂ ਦਿੱਲੀ, 12 ਜੁਲਾਈ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਆਗੂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਅਪੀਲ ਅਜਿਹੇ ਸਮੇਂ ਵਿੱਚ ਕੀਤੀ ਹੈ ਜਦੋਂ ਇਰਾਨੀ ਵੱਲੋਂ ਸਰਕਾਰੀ ਰਿਹਾਇਸ਼ ਖਾਲੀ ਕੀਤੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਈ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਟਿੱਪਣੀਆਂ ਕੀਤੀਆਂ ਹਨ। -ਪੀਟੀਆਈ