ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਅੱਜ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਅਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰੇ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪਰੇਸ਼ਾਨ ਕਰਨ ਵਾਲੀਆਂ ਹਨ ਪਰ ਹਾਈ ਕੋਰਟ ਅਜਿਹੇ ਕੇਸਾਂ ਨਾਲ ਸਿੱਝਣ ਦੇ ਸਮਰੱਥ ਹਨ। -ਪੀਟੀਆਈ