ਨਵੀਂ ਦਿੱਲੀ:
ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੂਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਹਤ ਦੇਣ ਲਈ ਕੋਈ ਢੁੱਕਵਾਂ ਆਧਾਰ ਨਹੀਂ ਹੈ। -ਪੀਟੀਆਈ