ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 12 ਜੁਲਾਈ
ਥਾਣਾ ਸੁਭਾਨਪੁਰ ਪੁਲੀਸ ਨੇ ਇਕ ਔਰਤ ਨੂੰ ਕਾਬੂ ਕਰ ਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਅਤੇ 26 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਐੱਸਐੱਚਓ ਸਬ-ਇੰਸਪੈਕਟਰ ਕੰਵਰਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਦਵਿੰਦਰ ਪਾਲ ਸਿੰਘ ਨੇ ਪੁਲੀਸ ਪਾਰਟੀ ਸਣੇ ਪਿੰਡ ਲੱਖਣ ਖੋਲੇ ਵੱਲੋਂ ਆਉਂਦੀ ਮਹਿਲਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੜਤਾਲ ਕੀਤੀ ਤਾਂ ਉਸ ਦੀ ਜਗੀਰ ਕੌਰ ਵਾਸੀ ਲੱਖਣ ਖੋਲੇ ਦੱਸੀ। ਏਐੱਸਆਈ ਦਵਿੰਦਰ ਪਾਲ ਨੇ ਦੱਸਿਆ ਕਿ ਜਦੋਂ ਮਹਿਲਾ ਪੁਲੀਸ ਕਰਮਚਾਰੀਆਂ ਵੱਲੋਂ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਤੇ 26 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲੀਸ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਸੁਭਾਨਪੁਰ ਵਿੱਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਹਿਲਾ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਰਿਮਾਂਡ ਮੰਗਿਆ ਜਾਵੇਗਾ ਤਾਂ ਕਿ ਹੋਰ ਪੁੱਛ-ਪੜਤਾਲ ਕੀਤੀ ਜਾ ਸਕੇ।