ਪੱਤਰ ਪ੍ਰੇਰਕ
ਫਗਵਾੜਾ, 12 ਜੁਲਾਈ
ਰੇਲਵੇ ਸਟੇਸ਼ਨ ਦੇ ਲਾਗੇ ਇੱਕ ਪੁਲ ਕੋਲ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਰੇਲਵੇ ਪੁਲੀਸ ਚੌਕੀ ਇੰਚਾਰਜ ਪਰਮਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਰੇਲਵੇ ਪਲੈਟਫਾਰਮ ਪੁਲ ਨਾਲ ਕਿਸੇ ਅਣਪਛਾਤੇ ਨੌਜਵਾਨ ਨੇ ਫਾਹਾ ਲਗਾ ਲਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਉਤਾਰ ਕੇ ਪਛਾਣ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੀ ਮੁਰਦਾ ਘਰ ਵਿੱਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ ਤੇ ਪੁਲੀਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।