ਨਵੀਂ ਦਿੱਲੀ, 13 ਜੁਲਾਈ
ਦਿੱਲੀ ਪੁਲੀਸ ਦੇ ਆਈਐੱਫ਼ਐੱਸਓ ਸੈੱਲ ਨੇ ਕੀਰਤੀ ਚੱਕਰ ਨਾਲ ਸਨਮਾਨਿਤ(ਮਰਨ ਉਪਰੰਤ) ਕੈਪਟਨ ਅੰਸ਼ੂਮਨ ਸਿੰਘ ਦੀ ਪਤਨੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਹੈ। ਕੌਮੀ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਖ਼ੁਦ ਨੋਟਿਸ ਲੈਂਦਿਆਂ ਮਾਮਲੇ ਨੂੰ ਲੈ ਕੇ ਦਿੱਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਐੱਫ਼ਆਈਆਰ ਦਰਜ ਕਰ ਲਈ ਗਈ ਹੈ ਅਤੇ ਟਿੱਪਣੀ ਕਰਨ ਵਾਲੇ ਹੈਂਡਲ ਬਾਰੇ ਜਾਣਕਾਰੀ ਲੈਣ ਲਈ ਸੋਸ਼ਲ ਮੀਡੀਆ ਪਲੇਟਫਾਰਮ ਨਾਲ ਵੀ ਸੰਪਰਕ ਕੀਤਾ ਗਿਆ ਹੈ। ਪੀਟੀਆਈ