ਨਵੀਂ ਦਿੱਲੀ: ਕੀਰਤੀ ਚੱਕਰ ਐਵਾਰਡੀ (ਮਰਨ ਉਪਰੰਤ) ਕੈਪਟਨ ਅੰਸ਼ੂਮਨ ਸਿੰਘ ਦੀ ਪਤਨੀ ਖ਼ਿਲਾਫ਼ ‘ਐਕਸ’ ’ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਦੇ ‘ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਅਪ੍ਰੇਸ਼ਨ’ (ਆਈਐੱਫਐੱਸਓ) ਸੈੱਲ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਨੇ ਸੋਮਵਾਰ ਨੂੰ ਖੁਦ ਨੋਟਿਸ ਲੈਂਦਿਆਂ ਇਸ ਮਾਮਲੇ ’ਚ ਦਿੱਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇੱਕ ਪੁਲੀਸ ਅਧਿਕਾਰੀ ਅਨੁਸਾਰ ਭਾਰਤੀ ਨਿਆਏ ਸੰਹਿਤਾ ਅਧਿਨਿਯਮ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਆਈਐੱਫਐੱਸਓ ਯੂਨਿਟ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਖਾਤੇ ਬਾਰੇ ਵੀ ਸੋਸ਼ਲ ਮੀਡੀਆ ਮੰਚ ਨਾਲ ਸੰਪਰਕ ਕੀਤਾ ਗਿਆ ਹੈ। -ਪੀਟੀਆਈ