ਪੱਤਰ ਪ੍ਰੇਰਕ
ਪਾਇਲ, 15 ਜੁਲਾਈ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿੱਚ ਜੇਪੀਐੱਸ ਜੌਲੀ ਦੀ ਅਗਵਾਈ ਹੇਠ ਮੈਂਗੋ ਡੇਅ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ। ਵਿਦਿਆਰਥੀਆਂ ਵੱਲੋਂ ਅੰਬ ਨਾਲ ਸਬੰਧਤ ਕਵਿਤਾਵਾਂ, ਕਹਾਣੀਆਂ ਸੁਣਾਈਆਂ ਗਈਆਂ, ਜੋ ਕਿ ਬਹੁਤ ਹੀ ਸਲਾਹੁਣਯੋਗ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਵੱਲੋਂ ਬੱਚਿਆਂ ਨੂੰ ਫਲਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ। ਇਸ ਸਮੇਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਪਾਠ ਪੜ੍ਹਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਨੇ ਪੜ੍ਹਨ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਅਤੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।