ਪੱਤਰ ਪ੍ਰੇਰਕ
ਪਾਇਲ, 15 ਜੁਲਾਈ
ਗੁਰੂ ਹਰਿਗੋਬਿੰਦ ਸਾਹਿਬ ਦਾ ਮੀਰੀ ਪੀਰੀ ਦਿਵਸ, ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸਾਉਣ ਮਹੀਨੇ ਦੀ ਸੰਗਰਾਂਦ ਅਤੇ ਦਸਵੀਂ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਧੀਰੋਮਾਜਰਾ (ਨੇੜੇ ਜੌੜੇਪੁਲ) ਵਿੱਚ 16 ਜੁਲਾਈ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲਖਵੀਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸਵੇਰ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ। ਇਸ ਮੌਕੇ ਸੰਤ ਦਰਸ਼ਨ ਸਿੰਘ ਖ਼ਾਲਸਾ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ