ਸ੍ਰੀਨਗਰ, 16 ਜੁਲਾਈ
ਜੰਮੂ-ਕਸ਼ਮੀਰ ਵਿੱਚ ਸ੍ਰੀਨਗਰ-ਕਾਰਗਿਲ ਹਾਈਵੇਅ ’ਤੇ ਜ਼ੋਜਿਲਾ ਪਾਸ ’ਤੇ ਅੱਜ ਇੱਕ ਸੜਕ ਹਾਦਸੇ ਵਿੱਚ ਦੋ ਔਰਤਾਂ ਸਣੇ ਤਿੰਨ ਸੈਲਾਨੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਜ਼ੋਜਿਲਾ ਐਕਸਿਸ ’ਤੇ ਇੱਕ ਵਾਹਨ ਖੱਡ ਵਿੱਚ ਡਿੱਗ ਗਿਆ ਜਿਸ ਕਾਰਨ ਤਿੰਨ ਸੈਲਾਨੀਆਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਮ੍ਰਿਤਕਾਂ ਵਿਚ ਦੋ ਔਰਤਾਂ ਸ਼ਾਮਲ ਹਨ ਜਦਕਿ ਜ਼ਖਮੀ ਨਾਬਾਲਗ ਲੜਕੀ ਨੂੰ ਗੰਭੀਰ ਹਾਲਤ ’ਚ ਇੱਥੋਂ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੀਟੀਆਈ