ਨਵੀਂ ਦਿੱਲੀ, 16 ਜੁਲਾਈ
ਇੱਥੋਂ ਦੀ ਇਕ ਅਦਾਲਤ ਨੇ ਪੁਲੀਸ ਨੂੰ ਮੁਲਜ਼ਮ ਬਿਭਵ ਕੁਮਾਰ ਨੂੰ 30 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਬਿਭਵ ਕੁਮਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਿੱਲੀ ਪੁਲੀਸ ਨੇ ਤੀਸ ਹਜ਼ਾਰੀ ਕੋਰਟ ਵਿਚ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।