ਪੱਤਰ ਪ੍ਰੇਰਕ
ਪਟਿਆਲਾ, 16 ਜੁਲਾਈ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀਆਈਪੀ ਸੱਭਿਆਚਾਰ ’ਤੇ ਰੋਕ ਲਾਉਣ ਲਈ ਸਵਾਗਤ ਤੇ ਸਹਾਇਤ ਕੇਂਦਰ ਵਿੱਚ ਟੋਕਨ ਪ੍ਰਕਿਰਿਆ ਸ਼ੁਰੂ ਕੀਤੀ ਹੈ। ਹੁਣ ਹਰ ਕੋਈ ਸਹਾਇਤਾ ਕੈਬਿਨ ਵਿਚੋਂ ਆਪਣਾ ਟੋਕਨ ਲੈਣ ਮਗਰੋਂ ਡਿਪਟੀ ਕਮਿਸ਼ਨਰ ਨੂੰ ਮਿਲ ਸਕਦਾ ਹੈ। ਇਸ ਪ੍ਰਕਿਰਿਆ ਰਾਹੀਂ ਰੋਜ਼ਾਨਾ 30 ਤੋਂ 50 ਵਿਅਕਤੀ ਆਪਣੀਆਂ ਸਮਸਿਆਵਾਂ ਦਾ ਹੱਲ ਕਰਵਾ ਸਕਦੇ ਹਨ। ਡੀਸੀ ਨੇ ਕਿਹਾ ਕਿ ਇਸ ਪ੍ਰਕਿਰਿਆ ਨਾਲ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਰ ਵਿਅਕਤੀ ਦੀ ਸਮੱਸਿਆ ਹੱਲ ਕੀਤੀ ਜਾ ਸਕੇ।