ਪੱਤਰ ਪ੍ਰੇਰਕ
ਭਵਾਨੀਗੜ੍ਹ, 16 ਜੁਲਾਈ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 18 ਜੁਲਾਈ ਨੂੰ ਬਰਨਾਲਾ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ ਅੰਦੋਲਨ ਵਿਢਿਆ ਗਿਆ ਹੈ ਜਿਸ ਦੀ ਕੜੀ ਵਜੋਂ ਸਭ ਤੋਂ ਪਹਿਲਾਂ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।