ਪੱਤਰ ਪ੍ਰੇਰਕ
ਮਾਨਸਾ, 16 ਜੁਲਾਈ
ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਸਾਹਮਣੇ ਖੜ੍ਹੇ ਪਾਣੀ ਕਾਰਨ ਛੋਟੇ ਸਕੂਲੀ ਬੱਚਿਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹੈ ਕਿ ਇਸ ਗੰਦੇ ਪਾਣੀ ਦੀ ਤੁਰੰਤ ਨਿਕਾਸੀ ਕਰਵਾਈ ਜਾਵੇ। ਸੀਪੀਆਈ (ਐਮ.ਐਲ) ਲਿਬਰੇਸ਼ਨ ਦੇ ਤਹਿਸੀਲ ਸਕੱਤਰ ਗੁਰਸੇਵਕ ਸਿੰਘ ਮਾਨਬੀਬੜੀਆਂ ਨੇ ਦੱਸਿਆ ਕਿ ਪਿੰਡ ਮੂਸਾ ਦੇ ਸਕੂਲ ਦੇ ਨੇੜਲੇ ਪਾਸੇ ਬਣੇ ਨਿਕਾਸੀ ਨਾਲੇ ਦੀ ਸਹੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਸਾਰਾ ਪਾਣੀ ਸੜਕ ਤੇ ਛੱਪੜ ਵਾਂਗ ਅਕਸਰ ਭਰਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਨੇੜਲੇ ਘਰਾਂ ਨੂੰ ਵੀ ਖੜ੍ਹੇ ਪਾਣੀ ਨਾਲ ਬਹੁਤ ਹੀ ਜ਼ਿਆਦਾ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਇਸ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ।