ਚੰਡੀਗੜ੍ਹ, 17 ਜੁਲਾਈ
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਹਾਲ ਹੀ ਵਿਚ ਹੋਈ ਜ਼ਿਮਣੀ ਚੋਣ ਦੌਰਾਨ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨ ਵਾਲੇ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ ਹੈ। ਇਸ ਮੌਕੇ ਸੂਬੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਵਜੋਂ ਅੰਗੁਰਾਲ ਦੇ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋਣ ਤੋਂ ਬਾਅਦ ਜ਼ਿਮਨੀ ਚੋਣ ਕਰਵਾਈ ਗਈ ਸੀ। 13 ਜੁਲਾਈ ਨੂੰ ਆਏ ਨਤੀਜੇ ਦੌਰਾਨ ਭਗਤ ਨੂੰ 55,246 ਵੋਟਾਂ ਪਈਆਂ, ਜਦੋਂ ਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਲ ਨੂੰ 17,921 ਵੋਟਾਂ ਪਈਆਂ ਸਨ। ਮਹਿੰਦਰ ਭਗਤ ਪਿਛਲੇ ਸਾਲ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। -ਪੀਟੀਆਈ