ਨਵੀਂ ਦਿੱਲੀ, 17 ਜੁਲਾਈ
ਦਿੱਲੀ ਪੁਲੀਸ ਨੇ ਗੁਰੂ ਤੇਗ ਬਹਾਦਰ ਹਸਪਤਾਲ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਅੱਜ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੁਲੀਸ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਜੀਟੀਬੀ ਹਸਪਤਾਲ ਵਿੱਚ ਕੁੱਝ ਦਿਨ ਪਹਿਲਾਂ ਇੱਕ ਵਾਰਡ ਵਿੱਚ ਕਿਸੇ ਵਿਅਕਤੀ ਨੂੰ ਮਾਰਨ ਆਏ ਨਾਬਾਲਿਗ ਨੇ ਰਿਆਜੂਦੀਨ (32) ਨਾਂ ਦੇ ਮਰੀਜ਼ ਨੂੰ ਗੋਲੀ ਮਾਰ ਦਿੱਤੀ ਸੀ। ਮਗਰੋਂ ਮਰੀਜ਼ ਦੀ ਮੌਤ ਹੋ ਗਈ ਸੀ। ਪੁਲੀਸ ਨੇ ਇਸ ਸਬੰਧੀ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਲੋਨੀ ਵਾਸੀ ਫੈਜ (20) ਅਤੇ ਦਿੱਲੀ ਦੇ ਚੌਹਾਨ ਬਾਂਗਰ ਦੇ ਰਹਿਣ ਵਾਲੇ ਫਰਹਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਨੇ ਐਤਵਾਰ ਸ਼ਾਮ ਨੂੰ ਗੋਲੀ ਨਹੀਂ ਚਲਾਈ ਸੀ ਪਰ ਇਸ ਨੇ ਮੁੱਖ ਮੁਲਜ਼ਮ ਦੀ ਮਦਦ ਕੀਤੀ ਸੀ। ਪੁਲੀਸ ਨੇ ਇੱਕ ਉੱਚ ਅਧਿਕਾਰੀ ਨੇ ਕਿਹਾ ਕਿ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਇਸ ਸਬੰਧੀ ਅਜੇ ਬਹੁਤੀ ਜਾਣਕਾਰੀ ਨਹੀਂ ਦਿੱਤੀ ਗਈ। -ਪੀਟੀਆਈ