ਚਮਕੌਰ ਸਾਹਿਬ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਲੰਘੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਨੂੰ ਸਪਲਾਈ ਹੋਣ ਵਾਲੀ ਡੀਏਪੀ ਖਾਦ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਦੇ ਨਮੂਨੇ ਫੇਲ੍ਹ ਪਾਏ ਗਏ ਹਨ। ਸ੍ਰੀ ਪੀਰਮੁਹੰਮਦ ਨੇ ਇਸ ਡੀਏਪੀ ਘੁਟਾਲੇ ਬਾਰੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਝੋਨਾ ਡੁੱਬ ਚੁੱਕਿਆ ਹੈ ਤੇ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਪੈਣ ਕਰ ਕੇ ਕਿਸਾਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਪਰ ਸੂਬੇ ਦੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣ ਦੀ ਬਜਾਏ ਟੋਟਕਿਆਂ ਨਾਲ ਕੰਮ ਚਲਾਉਣ ਬਾਰੇ ਸੋਚ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ