ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਜੁਲਾਈ
ਹਰਿਆਣਾ ਸਿੱਖ ਫੋਰਮ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਾਉਣੀਆਂ ਯਕੀਨੀ ਬਣਾਈਆਂ ਜਾਣ। ਹਰਿਆਣਾ ਸਿੱਖ ਫੋਰਮ ਦੇ ਪ੍ਰਧਾਨ ਜਸਦੀਪ ਸਿੰਘ ਬੇਦੀ ਨੇ ਕਿਹਾ ਹੈ ਕਿ ਹਰਿਆਣਾ ਗੁਰਦੁਆਰਾ ਚੋਣ ਕਮਸ਼ਿਨਰ ਜਸਟਿਸ ਐੱਚਐੱਸ ਭੱਲਾ ਨੇ ਸ਼ੈਡਿਊਨ ਜਾਰੀ ਕੀਤਾ ਸੀ, ਜਿਸ ਤਹਿਤ ਬੀਤੀ 6 ਮਾਰਚ ਨੂੰ ਵੋਟਾਂ ਪੈਣੀਆਂ ਸਨ ਤੇ ਉਸੇ ਦਿਨ ਹੀ ਨਤੀਜੇ ਘੋਸ਼ਿਤ ਹੋਣੇ ਸਨ ਪਰ ਮਗਰੋਂ ਚੋਣਾਂ ਨੂੰ ਟਾਲ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੋਣਾਂ ਛੇਤੀ ਕਰਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਅੰਬਾਲਾ ਦੇ ਸਿਵਲ ਐਨਕਲੇਵ ਘਰੇਲੂ ਹਵਾਈ ਅੱਡੇ ਦਾ ਨਾਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਦੇ ਨਾਂ ’ਤੇ ਰੱਖਿਆ ਜਾਵੇ।