ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਜੁਲਾਈ
ਪੀ.ਏ.ਯੂ. ਦੇ ਵਿਦਿਆਰਥੀ ਸੁਖਪ੍ਰੀਤ ਸਿੰਘ ਨੂੰ ਮਾਣਮੱਤੀ ਫੈਲੋਸ਼ਿਪ ਇੰਸਪਾਇਰ ਨਾਲ ਨਿਵਾਜਿਆ ਗਿਆ ਹੈ। ਮੌਜੂਦਾ ਸਮੇਂ ਸੁਖਪ੍ਰੀਤ ਸਿੰਘ ਫ਼ਸਲ ਵਿਗਿਆਨ ਦੇ ਖੇਤਰ ਵਿੱਚ ਪੀ.ਐੱਚਡੀ ਦਾ ਖੋਜ ਕਾਰਜ ਕਰ ਰਹੇ ਹਨ। ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਖੋਜਾਰਥੀ ਸੁਖਪ੍ਰੀਤ ਸਿੰਘ ਆਲੂ ਦੀ ਬਿਜਾਈ ਦੀਆਂ ਨਵੀਆਂ ਤਕਨੀਕਾਂ ਬਾਰੇ ਖੋਜ ਕਰ ਰਹੇ ਹਨ। ਇਹ ਖੋਜ ਆਲੂ ਅਤੇ ਮੂੰਗੀ ਦੇ ਫ਼ਸਲੀ ਚੱਕਰ ਵਿੱਚ ਨਦੀਨਾਂ ਦੀ ਰੋਕਥਾਮ ਦੇ ਪੱਖ ਤੋਂ ਮਹੱਤਵਪੂਰਨ ਹੈ। ਡਾ. ਭੁੱਲਰ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਦੀ ਖੋਜ ਨਦੀਨਾਂ ਦੀ ਰੋਕਥਾਮ ਲਈ ਲਾਹੇਵੰਦ ਸਾਬਤ ਹੋਵੇਗੀ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਨੇ ਸੁਖਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਨਿਗਰਾਨ ਡਾ. ਮੱਖਣ ਸਿੰਘ ਭੁੱਲਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਫ਼ਸਲ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰੀ ਰਾਮ ਅਤੇ ਵਿਭਾਗ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।