ਲਹਿਰਾਗਾਗਾ
ਨੇੜਲੇ ਪਿੰਡ ਜਲੂਰ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿੱਚ ਪੀਟੀਐੱਮ ਦੌਰਾਨ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਬੂਟੇ ਵੰਡੇ ਗਏ। ਇਸ ਦੌਰਾਨ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਸਿੰਘ ਨੇ ਸਵੇਰ ਦੀ ਸਭਾ ਵਿੱਚ ਹੋ ਰਹੇ ਦੂਸ਼ਿਤ ਵਾਤਾਵਰਨ ਨੂੰ ਰੋਕਣ ਲਈ ਵੱਧ ਤੋਂ ਵੱਧ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜੇ ਵਾਤਾਵਰਨ ਹੀ ਸਾਫ਼ ਨਾ ਹੋਇਆ ਤਾਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਵਾਂਗੇ। ਇਸ ਲਈ ਸਾਰਿਆਂ ਨੂੰ ਜ਼ਰੂਰ ਦੋ-ਦੋ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਸਕੂਲ ਪ੍ਰਬੰਧਕ ਐਡਵੋਕੇਟ ਵਿਵੇਕ ਸਿੰਗਲਾ ਨੇ ਬੂਟੇ ਵੰਡਿਆਂ ਵਾਅਦਾ ਕੀਤਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਸਾਲ ਵੱਧ ਤੋਂ ਵੱਧ ਬੂਟੇ ਵੰਡੇ ਜਾਣਗੇ। ਇਸ ਮੌਕੇ ਸਕੂਲ ਪ੍ਰਬੰਧਕ, ਮਾਪੇ ਅਤੇ ਵਿਦਿਆਰਥੀ ਮੌਜੂਦ ਸਨ। -ਪੱਤਰ ਪ੍ਰੇਰਕ