ਖੇਤਰੀ ਪ੍ਰਤੀਨਿਧ
ਧੂਰੀ, 21 ਜੁਲਾਈ
ਪਿਛਲੇ ਲੰਮੇ ਸਮੇਂ ਤੋਂ ਵਪਾਰੀਆਂ ਦੀ ਅਗਵਾਈ ਕਰਦੇ ਆ ਰਹੇ ਹੰਸ ਰਾਜ ਬਜਾਜ ਨੂੰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਆਪਣੀ ਨਿਯੁਕਤੀ ’ਤੇ ਸੂਬਾ ਪ੍ਰਧਾਨ ਪਿਆਰੇ ਲਾਲ ਸੇਠ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਅਤੇ ਜ਼ਿਲ੍ਹਾ ਚੇਅਰਮੈਨ ਰਾਜੇਸ਼ ਕੁਮਾਰ ਥਰੇਜਾ ਸਮੇਤ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਥੇਬੰਦੀ ਨੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।