ਪੱਤਰ ਪ੍ਰੇਰਕ
ਸਮਾਣਾ, 21 ਜੁਲਾਈ
ਭਾਖੜਾ ਨਹਿਰ ਵਿੱਚ ਦਸ ਦਿਨ ਪਹਿਲਾਂ ਰੁੜ੍ਹੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੀ ਜਾਂਚ ਅਧਿਕਾਰੀ ਸਿਟੀ ਪੁਲੀਸ ਦੀ ਏਐੱਸਆਈ ਰਾਜਵਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਸ਼ਸ਼ੀ ਸ਼ਰਮਾ (66) ਦੇ ਪੁੱਤਰ ਦੀਪਕ ਸ਼ਰਮਾ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਉਸ ਦਾ ਪਿਤਾ ਹਰ ਵੀਰਵਾਰ ਮੱਛੀਆਂ ਨੂੰ ਆਟਾ ਪਾਉਣ ਲਈ ਨਹਿਰ ’ਤੇ ਜਾਂਦਾ ਸੀ। 10 ਜੁਲਾਈ ਨੂੰ ਜਦੋਂ ਉਹ ਨਹਿਰ ’ਤੇ ਗਿਆ ਤਾਂ ਸੰਤੁਲਨ ਵਿਗੜ ਕਾਰਨ ਨਹਿਰ ਵਿੱਚ ਡਿੱਗ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ। ਗੋਤਾਖੋਰਾਂ ਦੀ ਮਦਦ ਨਾਲ ਬੀਤੀ ਸ਼ਾਮ ਉਸ ਦੀ ਲਾਸ਼ ਭਾਖੜਾ ਹੈੱਡ ਖਨੋਰੀ ਤੋਂ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।