ਨਵੀਂ ਦਿੱਲੀ: ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਮੰਤਰਾਲੇ ਨੇ ਪ੍ਰੀਖਿਆ ਦੀ ਪਵਿੱਤਰਤਾ ਨਾਲ ਸਮਝੌਤਾ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਇਹ ਫ਼ੈਸਲਾ ਲਿਆ ਸੀ। ਮੰਤਰਾਲੇ ਨੇ 19 ਜੂਨ ਨੂੰ ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਦਾ ਆਦੇਸ਼ ਦਿੱਤਾ ਸੀ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ। ਪਟੀਸ਼ਨ ’ਤੇ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਸੁਣਵਾਈ ਕਰਨੀ ਹੈ। ਵਕੀਲ ਉੱਜਵਲ ਗੌਰ ਵੱਲੋਂ ਦਾਇਰ ਪਟੀਸ਼ਨ ਵਿੱਚ ਯੂਜੀਸੀ-ਨੈੱਟ ਪ੍ਰੀਖਿਆ ਦੀ ਪ੍ਰਸਤਾਵਿਤ ਮੁੜ ਪ੍ਰੀਖਿਆ ’ਤੇ ਉਦੋਂ ਰੋਕ ਲਾਉਣ ਦਾ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ ਜਦੋਂ ਤੱਕ ਕਿ ਸੀਬੀਆਈ ਪ੍ਰਸ਼ਨ ਪੱਤਰ ਲੀਕ ਦੇ ਦੋਸ਼ਾਂ ਦੀ ਜਾਂਚ ਪੂਰੀ ਨਹੀਂ ਕਰ ਲੈਂਦੀ। -ਪੀਟੀਆਈ