ਪੱਤਰ ਪ੍ਰੇਰਕ
ਸੰਗਤ ਮੰਡੀ, 21 ਜੁਲਾਈ
ਪਿੰਡ ਲੂਲਬਾਈ ਵਿਚ ਆਪਣੀ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਆਏ ਇਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਕਤ ਦੀ ਨੌਜਵਾਨ ਵਿੱਕੀ ਸਿੰਘ (26) ਵਜੋਂ ਹੋਈ ਹੈ ਜਿਸ ਦੇ ਪਿੰਡ ਦੀ ਹੀ ਇੱਕ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ। ਵਿੱਕੀ ਸਿੰਘ ਅਕਸਰ ਉਸ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਆਉਂਦਾ ਸੀ। ਲੰਘੀ ਰਾਤ ਜਦੋਂ ਵਿੱਕੀ ਸਿੰਘ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਤਾਂ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਉਸ ਦੇ ਪਤੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕਰ ਕੇ ਬਾਅਦ ’ਚ ਕਤਲ ਕਰ ਦਿੱਤਾ ਗਿਆ।