ਮੁੰਬਈ, 22 ਜੁਲਾਈ
ਜਲ ਸੈਨਾ ਦੇ ਡਾਕਯਾਰਡ ’ਚ ਮੁਰੰਮਤ ਦੌਰਾਨਸਵਦੇਸ਼ੀ ਫ੍ਰਿਗੇਟ ਜਹਾਜ਼ ਨੂੰ ਅੱਗ ਲੱਗ ਗਈ, ਜਿਸ ’ਤੇ ਜਲਦੀ ਕਾਬੂ ਪਾ ਲਿਆ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਦੀ ਹੈ ਅਤੇ ਇਸ ਵਿੱਚ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂਂ ਹੈ। ਭਾਰਤੀ ਜਲ ਸੈਨਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਲਈ ਹੁਕਮ ਦੇ ਦਿੱਤੇ ਗਏ ਹਨ। -ਪੀਟੀਆਈ